ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪਰਾਲੀ ਸਾੜਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਜਿਸ ਕਾਰਨ ਪਰਾਲੀ ਦੇ ਧੂੰਏ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਮੁਸ਼ਕਿਲਾਂ ਆ ਰਹੀਆਂ ਹਨ। ਪਰ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਕਿਸਾਨਾਂ ਵੱਲੋਂ ਰੱਜ ਕੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਰਾਲੀ ਦਾ ਕੋਈ ਵੀ ਹੱਲ ਨਹੀਂ ਕੱਢ ਰਹੀ ਹੈ ਜਿਸ ਕਾਰਨ ਉਹ ਪਰਾਲੀ ਨੂੰ ਸਾੜਨ ਲਈ ਮਜਬੂਰ ਹੋ।
ਪਰ ਹੁਣ ਜੋ ਵੀ ਕਿਸਾਨ ਪਰਾਲੀ ਨਹੀਂ ਸਾੜੇਗਾ ਤਾਂ ਉਸਨੂੰ ਹਵਾਈ ਯਾਤਰਾ ਕਰਨ ਦਾ ਮੌਕਾ ਮਿਲੇਗਾ। ਦਸ ਦਈਏ ਕਿ ਫਿਰੋਜ਼ਪੁਰ ’ਚ ਹਰਿਆਣਾ ਦੇ ਇਕ ਸਰਪੰਚ ਨੇ ਹੂਸੇਨੀਵਾਲਾ ਬਾਰਡਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਨਹੀਂ ਸਾੜਿਆ ਤਾਂ ਉਹ ਕਿਸਾਨਾਂ ਨੂੰ ਹਵਾਈ ਯਾਤਰਾ ਕਰਵਾਉਣਗੇ। ਕਾਬਿਲੇਗੌਰ ਹੈ ਕਿ ਪੰਜਾਬ ਅਤੇ ਹਰਿਆਣਾ ਚ ਪਰਾਲੀ ਨੂੰ ਰੱਜ ਕੇ ਸਾੜਿਆ ਜਾ ਰਿਹਾ ਹੈ ਜਿਸ ਕਾਰਨ ਧੂੰਆ ਫੈਲ ਰਿਹਾ ਹੈ ਜੋ ਕਿ ਲੋਕਾਂ ਦੀ ਸਿਹਤ ਨੂੰ ਖਰਾਬ ਕਰ ਰਿਹਾ ਹੈ। ਨਾਲ ਵਾਤਾਵਰਨ ਨੂੰ ਵੀ ਦੁਸ਼ਿਤ ਕਰ ਰਿਹਾ ਹੈ।

