ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਏਕੋਟ ’ਚ ਬੈਖੌਫ ਚੌਰਾਂ ਨੇ SBI ਬੈਂਕ ਦੇ ATM ’ਤੇ ਹੱਥ ਸਾਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਸ਼ਟਰ ਦਾ ਸੇਂਟਰ ਲੋਕ ਤੋੜਿਆ ਜਿਸ ਤੋਂ ਬਾਅਦ ਚੋਰਾਂ ਨੇ ATM ਚ ਪਏ ਕਰੀਬ 23 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।
ਚੋਰਾਂ ਦੁਆਰਾ ਕੀਤੀ ਗਈ ਸਾਰੀ ਚੋਰੀ ਦੀ ਘਟਨਾ ATM ’ਚ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

