ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਹਿਰਾਗਾਗਾ ਚ ਬਿਜਲੀ ਬੋਰਡ ਦੇ ਕੈਸ਼ੀਅਰ ਨਾਲ ਦੋ ਨੌਜਵਾਨਾਂ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਹੀ ਨੌਜਵਾਨ ਬੈਂਕ ਚ ਲੰਚ ਟਾਈਮ ਚ ਸਕਿਊਰਟੀ ਜਮ੍ਹਾਂ ਕਰਵਾਉਣ ਲਈ ਆਏ ਸੀ।
https://www.facebook.com/LivingIndiaNewschannel/videos/2770502739647876/
ਇਸ ਤੋਂ ਬਾਅਦ ਨੌਜਵਾਨਾਂ ਨੇ ਕੈਸ਼ੀਅਰ ਦੇ ਨਾਲ ਕੁੱਟਮਾਰ ਕੀਤੀ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਬਿਜਲੀ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ। ਨਾਲ ਹੀ ਬਿਜਲੀ ਮੁਲਾਜ਼ਮਾਂ ਨੇ ਇਨਸਾਫ ਦੀ ਮੰਗ ਕੀਤੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
