ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਤੇ ਭਾਰਤ ਚ ਜੋਰਾਂ ਸ਼ੋਰਾਂ ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਬਾਬਾ ਨਾਨਕ ਨਾਮ ਲੇਵਾ ਸੰਗਤਾਂ ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪ੍ਰਕਾਸ਼ ਦਿਹਾੜੇ ਨੂੰ ਲੈਕੇ ਭਾਰਤ ਤੇ ਪਾਕਿਸਤਾਨ ਵੱਲੋਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਬਸ ਦੋਹਾਂ ਦੇਸ਼ਾਂ ਚ ਲਾਂਘੇ ਦੇ ਕੰਮ ਨੂੰ ਆਖਿਰੀ ਰੂਪ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦੀਆਂ ਕੁਝ ਅਲੌਕਿਕ ਤਸਵੀਰਾਂ ਸਾਹਮਣੇ ਆਈਆਂ ਹਨ। ਇਹਨਾਂ ਤਸਵੀਰਾਂ ਰਾਹੀ ਦੇਖਿਆ ਜਾ ਸਕਦਾ ਹੈ ਕਿ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਕਰਤਾਰਪੁਰ ਸਾਹਿਬ ਨੂੰ ਕਿਸ ਤਰ੍ਹਾਂ ਸਜਾਇਆ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਣਾ ਹੈ ਜਿਸ ਤੋਂ ਬਾਅਦ 10 ਨਵੰਬਰ ਨੂੰ ਕਰਤਾਰਪੁਰ ਲਾਂਘਾ ਚਾਲੂ ਹੋ ਜਾਵੇਗਾ।







