ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਦੇ ਕਾਰਨ ਵਾਤਾਵਰਨ ਪ੍ਰਦੂਸ਼ਣ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਹਰਿਆਣਾ ਅਤੇ ਦਿੱਲੀ ਪ੍ਰਦੂਸ਼ਣ ਦੀ ਮਾਰ ਝੇਲ ਰਹੇ ਹਨ। ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ।
ਉੱਥੇ ਹੀ ਦਸ ਦਈਏ ਕਿ ਪੰਜਾਬ ’ਚ ਸਭ ਤੋਂ ਜਿਆਦਾ ਪਰਾਲੀ ਸਾੜੀ ਜਾ ਰਹੀ ਹੈ ਇਸਦਾ ਖੁਲਾਸਾ ਨਾਸਾ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਰਾਹੀ ਸਾਫ ਪਤਾ ਲੱਗ ਰਿਹਾ ਹੈ। ਦਸ ਦਈਏ ਕਿ ਨਾਸਾ ਨੇ ਸੈਟੇਲਾਈਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਕਰੀਬ 2900 ਥਾਵਾਂ ਤੇ ਪਰਾਲੀ ਸਾੜੀ ਜਾ ਰਹੀ ਹੈ। ਜੋ ਕਿ ਆਰਾਮ ਨਾਲ ਹਵਾ ਨੂੰ ਪ੍ਰਦੂਸ਼ਿਤ ਕਰ ਰਹੀ ਹੈ।


