ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਰਾਲੀ ਦੇ ਧੂੰਏ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਦਿੱਕਤਾਂ ਆ ਰਹੀਆਂ ਹਨ ਤੇ ਨਾਲ ਹੀ ਸੜ੍ਹਕੀ ਹਾਦਸਿਆਂ ਚ ਵੀ ਵਾਧਾ ਹੋਇਆ ਹੈ। ਦਸ ਦਈਏ ਕਿ ਇਹਨਾਂ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਹੈ।
ਸੁਪਰੀਮ ਕੋਰਟ ਨੇ ਦੋਵੇ ਸਰਕਾਰਾਂ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਤੇ ਕਿਸਾਨਾਂ ਨੂੰ ਰੋਕਿਆ ਜਾਵੇ। ਤਾਂ ਜੋ ਖਰਾਬ ਹੋ ਰਹੀ ਆਬੋ ਹਵਾ ਨੂੰ ਬਚਾਇਆ ਜਾ ਸਕੇ। ਨਾਲ ਹੀ ਸੁਪਰੀਮ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਪ੍ਰਦੂਸ਼ਣ ’ਚ ਹਰ ਸਾਲ ਵਾਧਾ ਹੋ ਰਿਹਾ ਹੈ। ਜਿਸ ਕਾਰਨ ਉਹ ਪ੍ਰਦੂਸ਼ਣ ਦੇ ਹੱਲ ਦੇ ਲਈ ਕੁਝ ਵੀ ਨਹੀਂ ਕਰ ਪਾ ਰਹੇ ਹਨ।

