ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਰਨਾਲਾ ਦੇ ਪਿੰਡ ਧਨੌਲਾ ਗੋਵਿੰਦਪੁਰਾ ਕੋਠੇ ਦੇ ਕਿਸਾਨ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾਕੇ ਸੂਬੇ ਦੇ ਹੋਰ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਦੱਸ ਦਈਏ ਇਸ ਪਿੰਡ ਦੇ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਰਲਾਕੇ ਅਗਲੀ ਖੇਤੀ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਕਿਸਾਨ ਹਰਵਿੰਦਰ ਸਿੰਘ ਜੋ ਕਿ, 65 ਏਕੜ ਜ਼ਮੀਨ ਦਾ ਮਾਲਕ ਹੈ, ਜਿਸਨੇ ਆਪਣੇ ਪਿੰਡ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਆ ਹੈ ਅਤੇ ਉਸਦੇ ਨੁਕਸਾਨ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਾਇਆ ਹੈ। ਕਿਸਾਨ ਹਰਵਿੰਦਰ ਸਿੰਘ ਨੂੰ ਇਸ ਬਧੀਆ ਉਪਰਾਲੇ ਲਈ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਵੀ ਕੀਤਾ ਗਿਆ ਹੈ। ਨਾਲ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੇ ਵੀ ਕਿਸਾਨ ਹਰਵਿੰਦਰ ਸਿੰਘ ਅਤੇ ਆਸ-ਪਾਸ ਦੇ ਹੋਰ ਕਿਸਾਨਾਂ ਨੂੰ ਉਨ੍ਹਾਂ ਦੀ ਇਸ ਪਹਿਲ ਲਈ ਸਨਮਾਨਿਤ ਕੀਤਾ ਹੈ। ਪੰਜਾਬ ‘ਚ ਕਿਸਾਨਾਂ ਵਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਨਾਲ ਹੀ ਤੁਹਾਨੂੰ ਦੱਸ ਦਈਏ ਪਰਾਲੀ ਜਲਾਉਂਣ ਦੇ ਦੋਸ਼ ਵਿੱਚ ਇੱਕ ਪਾਸੇ ਜਿੱਥੇ ਬਰਨਾਲਾ ‘ਚ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕੁਝ ਕਿਸਾਨ ਅਜਿਹੇ ਵੀ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਕੇ ਖੇਤੀ ਕਰਦੇ ਆ ਰਹੇ ਹਨ।ਉਨ੍ਹਾਂ ਕਿਸਾਨਾਂ ਲਈ ਇੱਕ ਉਦਾਹਰਣ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ ਗੋਵਿੰਦਪਾੜਾ ਕੋਠੇ ਦੀ ਹੈ, ਜਿੱਥੇ ਕਿਸਾਨ ਪਰਾਲੀ ਨੂੰ ਅੱਗ ਲਾਏ ਬਿਨਾ ਤਕਰੀਬਨ 100 ਏਕੜ ਰਕਬੇ ਵਿੱਚ ਕਨਕ ਦੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੇ ਮਸ਼ੀਨੀਕਰਨ ਉਪਕਰਣਾਂ ਦੀ ਵਰਤੋਂ ਕਰਦਿਆਂ ਸਮੂਹ ਬਣਾ ਕੇ ਸਰਕਾਰ ਦੁਆਰਾ ਦਿੱਤੀ ਸਬਸਿਡੀ ਦਾ ਲਾਭ ਵੀ ਚੁੱਕ ਰਹੇ ਹਨ।
ਅਜਿਹਾ ਹੀ ਇੱਕ ਗੋਵਿੰਦਪੁਰਾ ਕੋਠੇ ਦਾ ਕਿਸਾਨ ਹਰਵਿੰਦਰ ਸਿੰਘ, ਜੋ ਆਪਣੀ 65 ਏਕੜ ਜ਼ਮੀਨ ਵਿੱਚ ਬੀਤੇ 4 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਹਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਰਲਾਕੇ ਖੇਤੀ ਕਰਦੇ ਆ ਰਹੇ ਹਨ। ਨਾਲ ਹੀ ਹਰਵਿੰਦਰ ਸਿੰਘ ਆਪਣੇ ਸਾਥੀ ਕਿਸਾਨਾਂ ਦੇ ਨਾਲ ਖੇਤਾਂ ਵਿੱਚ ਫਲ ਅਤੇ ਸਬਜ਼ੀਆਂ ਲਗਾ ਜੈਵਿਕ ਖੇਤੀ ਵੀ ਕਰ ਰਹੇ ਹਨ। ਇਸ ਕਾਰਜ ਲਈ ਹਰਵਿੰਦਰ ਸਿੰਘ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਵੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਅਲਾਵਾ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਕਿਸਾਨ ਮੇਲੇ ਵਿੱਚ ਵੀ ਕਈ ਵਾਰ ਉਸਦਾ ਸਨਮਾਨ ਕੀਤਾ ਜਾ ਚੁੱਕਿਆ ਹੈ।
ਉਥੇ ਹੀ ਜਦੋਂ ਹੈਪੀ ਸੀਡਰ ਨਾਲ ਕਨਕ ਬੀਜ ਰਹੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ, ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਸਾੜੇ ਬਿਨਾਂ ਖੇਤੀ ਕਰਦੇ ਆ ਰਹੇ ਹਨ। ਉਨ੍ਹਾਂ ਇਸ ਤਕਨੀਕ ਤੋਂ ਖੇਤੀ ਕਰਨ ਦੇ ਫਾਇਦੇ ਦੱਸਦਿਆਂ ਕਿਹਾ, ਇੱਕ ਤਾਂ ਅਸੀਂ ਪ੍ਰਦੂਸ਼ਣ ਤੋਂ ਬਚਾ ਹੋ ਰਿਹਾ ਹੈ ਅਤੇ ਦੂਜਾ ਧਰਤੀ ਦੀ ਉਪਜਾਉ ਸ਼ਕਤੀ ਵੱਧਦੀ ਹੈ। ਨਾਲ ਹੀ ਪਹਿਲਾਂ, ਪਰਾਲੀ ਨੂੰ ਸਾੜਨ ਵਿੱਚ ਜੋ ਖਰਚ ਸ਼ਾਮਲ ਸੀ, ਉਸ ਦੀ ਵੀ ਬਚਤ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਹੋਰ ਕਿਸਾਨਾਂ ਨੂੰ ਵੀ ਇਸ ਤਕਨੀਕ ਤੋਂ ਖੇਤੀ ਕਰਨ ਦੀ ਨਸੀਹਤ ਦਿੱਤੀ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਕਿਸਾਨਾਂ ਨੇ ਦੱਸਿਆ ਕਿ, ਉਨ੍ਹਾਂ ਦੇ 10 ਲੋਕਾਂ ਨੇ ਸਮੂਹ ਬਣਾ ਕੇ ਸਰਕਾਰ ਵਲੋਂ ਖੇਤੀ ਨਾਲ ਸੰਬੰਧਿਤ 10 ਲੱਖ ਰੁਪਏ ਦੀਆਂ ਮਸ਼ੀਨਾਂ ਖਰੀਦੀਆਂ ਹਨ, ਜਿਸ ‘ਤੇ ਉਨ੍ਹਾਂ ਨੂੰ ਸਰਕਾਰ ਵੱਲੋਂ 80 ਪ੍ਰਤੀਸ਼ਤ ਸਬਸਿਡੀ ਮਿਲੀ ਹੈ। ਉਨ੍ਹਾਂ ਉਤਸ਼ਾਹਿਤ ਹੁੰਦਿਆਂ ਦੱਸਿਆ ਕਿ, ਉਨ੍ਹਾਂ ਦੇ ਕੰਮ ਨੂੰ ਆਸਪਾਸ ਦੇ ਖੇਤਾਂ ਦੇ ਕਿਸਾਨ ਵੀ ਵੇਖਦੇ ਹਨ ਅਤੇ ਉਹਨਾਂ ਨੇ ਵੀ ਇਸ ਪ੍ਰਕ੍ਰਿਆ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਪਰਾਲੀ ਨੂੰ ਨਾ ਸਾੜ ਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਵੱਲ ਧਿਆਨ ਦੇਵੇ ਅਤੇ ਛੋਟੇ ਜਿਮੀਂਦਾਰ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਕਿਉਂਕਿ ਛੋਟੇ ਜਿਮੀਂਦਾਰ ਕਿਸਾਨ ਇਸ ਮਹਿੰਗੀ ਮਸ਼ੀਨ ਨੂੰ ਨਹੀਂ ਖਰੀਦ ਸਕਦੇ। ਨਾਲ ਹੀ ਕਿਸਾਨਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ, ਸਰਕਾਰ ਪਰਾਲੀ ਨੂੰ ਨਾ ਸਾੜ ਕੇ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਵੱਲ ਧਿਆਨ ਦੇਵੇ ਅਤੇ ਛੋਟੇ ਜਿਮੀਂਦਾਰ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ।
ਪਰਾਲੀ ਨਾ ਸਾੜਕੇ ਵਾਤਾਵਰਣ ਨੂੰ ਸਾਫ ਰੱਖਣ ਅਤੇ ਧੂੰਏਂ ਤੋਂ ਬਚਾਉਣ ਲਈ ਅਜਿਹੇ ਕਿਸਾਨਾਂ ਦਾ ਜ਼ਿਲ੍ਹਾ ਪੱਧਰ ਉੱਤੇ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਤੇਜ ਪ੍ਰਤਾਪ ਸਿੰਘ ਫੂਲਕਾ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ, ਗੋਵਿੰਦਪੁਰਾ ਕੋਠੇ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਚੰਗੀ ਪਹਿਲ ਕੀਤੀ ਜਾ ਰਹੀ ਹੈ, ਜਿਸ ਸਦਕਾ ਹੋਰ ਕਿਸਾਨਾਂ ਨੂੰ ਵੀ ਚੰਗਾ ਸੁਨੇਹਾ ਭੇਜਿਆ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਦੇ ਇਸ ਉਪਰਾਲੇ ਦੀ ਸਿਫ਼ਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਸਿਰਫ਼ ਸੌ ਏਕੜ ਜ਼ਮੀਨ ਹੈ, ਜਿੱਥੇ ਪਰਾਲੀ ਸਾੜੇ ਬਗੈਰ ਕਨਕ ਦੀ ਬਿਜਾਈ ਸਿੱਧੇ ਹੈਪੀ ਸੀਡਰ ਤੋਂ ਕੀਤੀ ਜਾ ਰਹੀ ਹੈ।



