550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਦਾ ਨਿਰਮਾਣ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਿਤੀ 7 ਨਵੰਬਰ 2019 ਨੂੰ ਮਾਨਯੋਗ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਿਤੀ 7 ਨਵੰਬਰ 2019 ਨੂੰ ਮਾਨਯੋਗ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਭਾਰਤ ਰੇਲਵੇ ਦੇ ਸੂਬਾ ਪ੍ਰਬੰਧਕ ਸ਼੍ਰੀ ਅੰਗਦ ਸੁਰੇਸ਼ ਵੀਰਵਾਰ ਸ਼ਾਮ 4:30 ਵਜੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ‘ਤੇ ਸ਼ਿਰਕਤ ਕਰਨਗੇ। ਦੱਸ ਦਈਏ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਦਾ ਨਵੀਨੀਕਰਨ ਕਰਦਿਆਂ ਹੋਇਆ ਮੁਸਾਫ਼ਰਾਂ ਦੀ ਸੁੱਖ ਸਹੂਲਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।

baba nanak

 

ਨਾਲ ਹੀ ਪੰਜਾਬ ਦੇ ਇਤਿਹਾਸ ਅਤੇ ਸਿੱਖ ਵਿਰਸੇ ਨੂੰ ਦਰਸਾਉਂਦੇ ਡਿਜੀਟਲ ਮਿਊਜ਼ੀਅਮ ਦਾ ਵੀ ਨਿਰਮਾਣ ਕੀਤਾ ਗਿਆ ਹੈ। ਮਾਨਯੋਗ ਮੰਤਰੀ ਸਾਹਿਬਾਨ ਵਲੋਂ ਇਨ੍ਹਾਂ ਦੋਨਾਂ ਕਾਰਜਾਂ ਦਾ ਉਦਘਾਟਨ  ਵੀਰਵਾਰ ਸ਼ਾਮ 4:30 ਵਜੇ ਸੁਲਤਾਨਪੁਰ ਲੋਧੀ ਵਿਖੇ ਕੀਤਾ ਜਾਵੇਗਾ। ਇਸ ਪਾਵਨ ਕਾਰਜਾਂ ਦੀ ਸ਼ੁਰੂਆਤ ਕਰਨ ਸਮੇਂ ਲੋਕਾਂ ਨੂੰ ਪਹੁੰਚਣ ਲਈ ਹਾਰਦਿਕ ਅਤੇ ਨਿਘਾ ਸੱਦਾ ਦਿੱਤਾ ਗਿਆ ਹੈ।

ਇਨ੍ਹਾਂ ਦੋਵੇਂ ਕਾਰਜਾਂ ਦਾ ਆਗਾਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *