ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਤਿੱਬਤੀ ਬੁੱਧ ਧਰਮ ਗੁਰੂ ਦਲਾਈ ਲਾਮਾ ਸ਼ਨੀਵਾਰ 9 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਗੁਰੂ ਸਾਹਿਬ ਦੇ ਦਰਸ਼ਨ ਕਰ ਸਭਨਾ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਲਾਈ ਲਾਮਾ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਮੀਡੀਆ ਨਾਲ ਰਾਬਤਾ ਕਾਇਮ ਕਰਦਿਆਂ ਦਲਾਈ ਲਾਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਆਪਣੀਆਂ ਯਾਤਰਾਵਾਂ ਦੌਰਾਨ ਮੱਕੇ ਗਏ ਸਨ, ਕਿਉਂਕਿ ਉਹ ਸਾਂਝੀਵਾਰਤਾ ਦਾ ਸੰਦੇਸ਼ ਘਰ-ਘਰ ਪਹੁੰਚਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਬੁੱਧ ਨੂੰ ਫੋਲੋ ਕਰਦੇ ਹਨ, ਕਿਉਂਕਿ ਉਹ ਵੀ ਜਾਤ – ਪਾਤ ਤੋਂ ਰਹਿਤ ਜੀਵਨ ਜਿਉਣ ਦੀ ਦੀ ਗੱਲ ਕਰਦੇ ਸਨ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦੇ ਵੱਡੇ ਪ੍ਰਸ਼ੰਸਕ ਹਨ। ਉਹ ਚਾਹੁੰਦੇ ਹਨ ਕਿ ਸਿੱਖ ਧਰਮ ਦੀ ਸਿਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇ।

