ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਪੁਰ ਲੋਧੀ ਚ ਇਕ ਨਵੰਬਰ ਤੋਂ ਸਮਾਗਮ ਚਲ ਰਹੇ ਹਨ। ਇਹਨਾਂ ਸਮਾਗਮਾਂ ਚ ਸ਼ਾਮਿਲ ਹੋਣ ਦੇ ਲਈ ਭਾਰਤ ਦੇ ਤਿੰਨ ਵੱਖ ਵੱਖ ਰਾਜ ਦੇ ਮੁੱਖਮੰਤਰੀ ਵੀ ਸ਼ਾਮਲ ਹੋਣ ਵਾਲੇ ਹਨ।
ਦਸ ਦਈਏ ਕਿ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੂਰ , ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਯੂਪੀ ਦੇ ਯੋਗੀ ਆਦਿਤ੍ਯਨਾਥ ਵੀ ਆਉਣਗੇ। ਤਿੰਨੋਂ ਰਾਜਾਂ ਦੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਨਤਮਸਤਕ ਹੋਣਗੇ।

