ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ‘ਚ ਭੇਂਟ ਕੀਤੇ ਰੁਮਾਲਾ ਸਾਹਿਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਉਦਘਾਟਨ ਤੋਂ ਬਾਅਦ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਜਾਂਦਿਆਂ ਪਹਿਲੇ ਜੱਥੇ ਦੀ ਅਗਵਾਈ ਕਰਦਿਆਂ ਚਾਰ ਰੁਮਾਲਾ ਸਾਹਿਬ ਗੁਰਦੁਆਰਾ ਸਾਹਿਬ ‘ਚ ਭੇਂਟ ਕੀਤੇ ਜੋ ਸਦੀਆਂ ਤੋਂ ਗੁਰਦੁਆਰਾ ਸਾਹਿਬ ਦੀ ਜਾਇਦਾਦ ਬਣੇ ਰਹਿਣਗੇ।

ਇਸ ਤੋਂ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੀ ਹਾਜ਼ਰੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਰੁਮਾਲਾ ਸਾਹਿਬ ਵੀ ਭੇਂਟ ਕੀਤੇ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਤਮਸਤਕ ਹੋ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਭਨਾ ਦੇ ਭਲੇ ਦੀ ਅਰਦਾਸ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਕਾਰਜ ਲਈ ਚੁਣੇ ਜਾਣ’ ਤੇ ਮਾਣ ਮਹਿਸੂਸ ਕਰ ਰਹੇ ਹਨ।

 

Leave a Reply

Your email address will not be published. Required fields are marked *