ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸਾਬਕਾ ਸੀਐੱਮ ਬੇਅੰਤ ਸਿੰਘ ਦੀ ਹੱਤਿਆ ’ਚ ਸ਼ਾਮਿਲ ਬਲੰਵਤ ਸਿੰਘ ਰਾਜੋਆਣਾ ਦੀ ਸਜਾ ਨੂੰ ਮੁਆਫ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਫਾਂਸੀ ਦੀ ਸਜਾ ਨੂੰ ਉਮਰਕੈਦ ’ਚ ਬਦਲ ਦਿੱਤਾ ਗਿਆ ਹੈ। ਇਸ ਸੰਬੰਧੀ MHA ਨੇ ਪੰਜਾਬ ਸਰਕਾਰ ਨੂੰ ਜਾਣਕਾਰੀ ਦਿੱਤੀ ਹੈ। ਸਜ਼ਾ ਮੁਆਫ ਹੋਣ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਉਮਰਕੈਦ ਦੀ ਸਜਾ ਕੱਟਣਗੇ।
ਕਾਬਿਲੇਗੌਰ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸੱਕਤਰੇਤ ’ਚ 31 ਅਗਸਤ 1995 ’ਚ ਧਮਾਕਾ ਕੀਤਾ ਗਿਆ ਸੀ ਜਿਸ ਕਾਰਨ ਇਸ ਧਮਾਕੇ ਚ ਬੇਅੰਤ ਸਿੰਘ ਅਤੇ 16 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਮੁੱਖ ਦੋਸ਼ੀ ਪਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਕਰਨ ਦਾ ਫੈਸਲਾ ਪਹਿਲਾਂ ਹੀ ਲਿਆ ਜਾ ਚੁੱਕਿਆ ਸੀ। ਪਰ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸੁਪਰੀਮ ਕੋਰਟ ’ਚ ਇਸ ਮਾਮਲੇ ਦੇ ਵਿਰੁੱਧ ਚੁਣੌਤੀ ਦੇਣ ਦੀ ਗੱਲ ਆਖੀ ਸੀ। ਜਿਕਰ-ਏ-ਖਾਸ ਹੈ ਕਿ ਪਿਛਲੇ ਮਹੀਨੇ ਹੀ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 9 ਸਿੱਖ ਕੈਦੀਆਂ ਦੀ ਸਜਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਸੀ।

