ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ 550ਵੇਂ ਪ੍ਰਕਾਸ਼ ਦਿਹਾੜੇ ਦੇ ਚੱਲਦੇ ਭਾਰੀ ਗਿਣਤੀ ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਹੁਣ ਤਕ ਕਰੀਬ 15 ਲੱਖ ਸ਼ਰਧਾਲੂਆਂ ਨੇ ਮੱਥਾ ਟੇਕ ਲਿਆ ਹੈ ਫਿਰ ਵੀ ਸੰਗਤਾਂ ਲਗਾਤਾਰ ਆ ਰਹੀਆਂ ਹਨ। ਇਸ ਦੌਰਾਨ ਇਕ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਹਾਸਿਲ ਹੋਈ।
ਦਸ ਦਈਏ ਕਿ ਸੁਲਤਾਨਪੁਰ ਲੋਧੀ ਆ ਰਹੀ ਸੰਗਤਾਂ ਦੇ ਨਾਲ ਭਰੀ ਬੱਸ ਇਕ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸੰਗਤਾਂ ਸੁਲਤਾਨਪੁਰ ਲੋਧੀ ਆ ਰਹੀ ਸੀ ਕਿ ਰਸਤੇ ਇਕ ਸੜ੍ਹਕੀ ਹਾਦਸਾ ਵਾਪਰਿਆ।
https://www.facebook.com/LivingIndiaNewschannel/videos/690952514763262/
ਜਿਸ ਕਾਰਨ ਮੌਕੇ ਤੇ ਹੀ 20 ਦੇ ਕਰੀਬ ਲੋਕ ਗੰਭੀਰ ਜਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸੰਗਤਾਂ ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਸੀ। ਫਿਲਹਾਲ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ ਹੈ।


