ਗੁਰਦੁ੍ਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਏ ਨਤਸਮਤਕ, ਦੇਖੋਂ ਤਸਵੀਰਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਸੰਗਤਾਂ ਭਾਰੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਨਤਮਸਤਕ ਹੋਏ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਸੰਗਤਾਂ ਭਾਰੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਨਤਮਸਤਕ ਹੋਏ। ਦਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।

 

ਇਸ ਦੌਰਾਨ ਉਹਨਾਂ ਨੇ ਦਸਤਾਰ ਸਜਾਈ ਹੋਈ ਸੀ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਸੀ। ਪੰਜਾਬ ਸਰਕਾਰ ਦੇ ਸਮਾਗਮ ਪੰਡਾਲ ਚ ਸ਼ਾਮਿਲ ਹੋਏ। ਇਸ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ ਦਾ ਮਹਾ ਮੰਤਰ ਦਿੱਤਾ ਹੈ।

https://www.facebook.com/LivingIndiaNewschannel/videos/690952514763262/

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਾਬਾ ਨਾਨਕ ਨੇ ਸਾਰਿਆਂ ਨੂੰ ਨਿਮਰਤਾ ਸਿਖਾਈ ਹੈ। ਸਾਰਿਆਂ ਨੂੰ ਬਾਬਾ ਨਾਨਕ ਦੁਆਰਾ ਦਿਖਾਏ ਗਏ ਮਾਰਗਾਂ ਤੇ ਚੱਲਣਾ ਚਾਹੀਦਾ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਸਾਰਿਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

 

Leave a Reply

Your email address will not be published. Required fields are marked *