ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਵੱਖ ਵੱਖ ਜੇਲ੍ਹਾਂ ਚ ਬੰਦ ਅੱਤਵਾਦੀ ਸੰਗਠਨਾਂ ਦੀ ਜਾਣਕਾਰੀ ਮੰਗੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਖਾਲਿਸਤਾਨੀ ਕਮਾਂਡੋ ਫੋਰਸ, ਖਾਲਿਸਤਾਨ ਜਿੰਦਾਬਾਦ ਫੋਰਸ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਬਾਰੇ ਜਾਣਕਾਰੀ ਮੰਗੀ ਹੈ। ਇਹਨਾਂ ਸੰਗਠਨਾਂ ਦੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਹਰ ਇਕ ਮੁਕੰਮਲ ਜਾਣਕਾਰੀ ਮੰਗੀ ਹੈ।
ਕਾਬਿਲੇਗੌਰ ਹੈ ਕਿ ਇਹਨਾਂ ਅੱਤਵਾਦੀ ਸੰਗਠਨਾਂ ਦੇ ਮੈਂਬਰ ਪਟਿਆਲਾ, ਨਾਭਾ ਅੰਮ੍ਰਿਤਸਰ ਬਠਿੰਡਾ ਤੇ ਜਲੰਧਰ ਦੀਆਂ ਜੇਲ੍ਹਾਂ ’ਚ ਬੰਦ ਹਨ। ਨਾਲ ਹੀ ਇਹਨਾਂ ਸੰਗਠਨਾਂ ਦੇ ਵਿਦੇਸ਼ੀ ਮੈਂਬਰ ਜੇਲ੍ਹਾਂ ’ਚ ਬੰਦ ਖੁੰਖਾਰ ਅੱਤਵਾਦੀਆਂ ਦੇ ਸਪਰੰਕ ਚ ਹਨ। ਦਸ ਦਈਏ ਕਿ ਗ੍ਰਹਿ ਮੰਤਰਾਲੇ ਦੁਆਰਾ ਮੰਗੀ ਗਈ ਰਿਪੋਰਟ ਨੂੰ ਪੰਜਾਬ ਸਰਕਾਰ ਨੂੰ ਇਕ ਹਫਤੇ ਦੇ ਅੰਦਰ ਦੇਣੀ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਕਈ ਹੋਰ ਸੂਬਿਆਂ ’ਚ ਅੱਤਵਾਦੀਆਂ ਹਮਲਿਆਂ ਦਾ ਖਦਸ਼ਾ ਹੈ।

