ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਇਮਰਾਨ ਸਰਕਾਰ ਦੀ ਪਾਰਟੀ ਛੱਡ ਭਾਰਤ ਆਏ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਵੀਜ਼ਾ ਖ਼ਤਮ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਜ਼ਾ ਦੇ ਖਤਮ ਹੋਣ ਤੋਂ ਪਹਿਲਾਂ ਬਲਦੇਵ ਕੁਮਾਰ ਨੇ ਵੀਜ਼ਾ ਲਈ ਅਪਲਾਈ ਕੀਤਾ ਹੋਇਆ ਸੀ। ਜਿਸਨੂੰ ਤੱਕ ਭਾਰਤ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ।
ਦੂਜੇ ਪਾਸੇ ਬਲਦੇਵ ਕੁਮਾਰ ਦਾ ਕਹਿਣਾ ਹੈ ਕਿ ਉਹ ਦੁਬਾਰਾ ਪਾਕਿਸਤਾਨ ਨਹੀਂ ਜਾਣਾ ਚਾਹੁੰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਸ਼ਰਨ ਜ਼ਰੂਰ ਦੇਵੇਗੀ। ਖੈਰ ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਬਲਦੇਵ ਕੁਮਾਰ ਨੂੰ ਸ਼ਰਨ ਦਿੱਤੀ ਜਾਵੇਗੀ ਜਾਂ ਫਿਰ ਨਹੀਂ ਕਿਉਂਕਿ ਇਕ ਪਾਸੇ ਜਿੱਥੇ ਪਾਕਿਸਤਾਨ ਦੇ ਨਾਲ ਕਰਤਾਰਪੁਰ ਲਾਂਘੇ ਨੂੰ ਲੈਕੇ ਰਿਸ਼ਤੇ ਕੁਝ ਸਹੀ ਹੋਏ ਹਨ। ਪਰ ਜੇਕਰ ਭਾਰਤ ਸਰਕਾਰ ਵੱਲੋਂ ਬਲਦੇਵ ਕੁਮਾਰ ਨੂੰ ਸ਼ਰਨ ਦਿੱਤੀ ਜਾਂਦੀ ਹੈ ਤਾਂ ਕਿ ਇਸਦਾ ਸਾਰਾ ਅਸਰ ਲਾਂਘੇ ਤੇ ਭਾਰਤ ਪਾਕਿਸਤਾਨ ਦੇ ਰਿਸ਼ਤੇ ਪਵੇਗਾ।

