ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਕੈਦੀਆਂ ਨੂੰ ਰਾਹਤ ਦੇਣ ਜਾ ਰਹੀ ਹੈ। ਦਸ ਦਈਏ ਕਿ ਕੇਂਦਰ ਵੱਲੋਂ 8 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੈਦੀਆਂ ਚੋਂ 4 ਕੈਦੀਆਂ ਦੇ ਨਾਂ ਸਾਹਮਣੇ ਆਏ ਹਨ।
ਇਹ ਚਾਰ ਕੈਦੀ ਦਵਿੰਦਰਪਾਲ ਭੁੱਲਰ, ਗਰਦੀਪ ਸਿੰਘ, ਬਲਬੀਰ ਸਿੰਘ ਤੇ ਲਾਲ ਸਿੰਘ ਦੇ ਨਾਂ ਹਨ। ਕਾਬਿਲੇਗੌਰ ਹੈ ਕਿ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਜੇਲ੍ਹਾਂ ਚ ਬੰਦ ਕੈਦੀਆਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਸੀ। ਜਿਹਨਾਂ ਚ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਬਲੰਵਤ ਸਿੰਘ ਰਾਜੋਆਣਾ ਨੂੰ ਵੀ ਰਾਹਤ ਦਿੱਤੀ ਹੈ। ਉਹਨਾਂ ਨੂੰ ਫਾਂਸੀ ਦੀ ਸਜਾ ਨੂੰ ਉਮਰਕੈਦ ਚ ਤਬਦੀਲ ਕਰ ਦਿੱਤਾ ਗਿਆ ਹੈ।



