ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਤੇ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆਂ ਨਾਲ ਸੰਬੰਧਿਤ ਇਕ ਸਾਥੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆਂ ਨਾਲ ਸੰਬੰਧਿਤ ਇਕ ਸਾਥੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਇਕ ਸਾਥੀ ਨੂੰ 5 ਕਰੋੜ 2 ਲੱਖ 75 ਹਜ਼ਾਰ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹਨਾਂ ਹੀ ਨਹੀਂ ਪੁਲਿਸ ਨੇ ਮੁਲਜ਼ਮ ਕੋਲੋਂ ਇਕ ਸਵਿਫਟ ਕਾਰ ਵੀ ਕਾਬੂ ਕੀਤੀ ਗਈ ਹੈ।

Gangster

ਇਸ ਮਾਮਲੇ ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਇਹ ਕਾਰਵਾਈ ਨਾਕੇਬੰਦੀ ਦੌਰਾਨ ਕੀਤੀ ਹੈ। ਨਾਕੇਬੰਦੀ ਦੌਰਾਨ ਪੁਲਿਸ ਦੀ ਟੀਮ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ ਇਸੀ ਦੌਰਾਨ ਉਹਨਾਂ ਨੇ ਇਕ ਕਾਰ ਨੂੰ ਰੁਕਣ ਲਈ ਕਿਹਾ ਪਰ ਉਸ ਕਾਰ ਚ ਬੈਠਾ ਵਿਅਕਤੀ ਕਾਰ ਚੋਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਨਾਲ ਹੀ ਉਸ ਕੋਲੋਂ ਵੱਡੀ ਮਾਤਰਾ ਚ ਹੈਰੋਇਨ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *