ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਹੋਏ ਦਲਿਤ ਨੌਜਵਾਨ ਨਾਲ ਹੋਈ ਕੁੱਟਮਾਰ ਦਾ ਮਾਮਲਾ ਸਿਆਸਤ ਦਾ ਰੁਪ ਲੈ ਲਿਆ ਹੈ। ਇਸ ਮਾਮਲੇ ਤੇ ਹੁਣ ਸ੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।
ਸ਼ੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਨਿਖੇਦੀ ਕਰਦੇ ਹੋਏ ਕਿਹਾ ਕਿ ਪੰਜਾਬ ਅਦਰ ਜੰਗਲ ਰਾਜ ਦਾ ਬੋਲਬਾਲਾ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਛੁੱਟੀਆਂ ਮਨਾ ਰਹੇ ਹਨ।
ਕਾਬਿਲੇਗੌਰ ਹੈ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ ਦੇ ਲਈ ਰੋਡ ਜਾਮ ਕੀਤਾ ਗਿਆ ਹੈ। ਨਾਲ ਹੀ ਉਹਨਾਂ ਵੱਲੋਂ ਦੋਸ਼ੀਆ ਨੂੰ ਸਜਾ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

