ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਚ ਦੋ ਗੁੱਟਾਂ ਵਿਚਾਲੇ ਭਿਆਨਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਦੋ ਗੁਟਾਂ ਵਿਚਾਲੇ ਝੜਪ ਹੋ ਗਈ ਇਸ ਦੌਰਾਨ ਦੋਹਾਂ ਧਿਰਾਂ ਵਿਚਾਲੇ ਜਮ੍ਹ ਕੇ ਤੇਜ਼ਧਾਰ ਹਥਿਆਰ ਵੀ ਚੱਲੇ।
ਦਸ ਦਈਏ ਕਿ ਪੂਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਉੱਥੇ ਹੀ ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 23 ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


