ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਦੇ ਪਿੰਡ ਢਿੱਲਵਾਂ ’ਚ ਸਾਬਕਾ ਅਕਾਲੀ ਸਰਪੰਚ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਾਬਕਾ ਅਕਾਲੀ ਦਲਬੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਸਪਤਾਲ ਚ ਇਲਾਜ ਦੌਰਾਨ ਸਾਬਕਾ ਅਕਾਲੀ ਸਰਪੰਚ ਦੀ ਮੌਤ ਹੋ ਗਈ।
https://www.facebook.com/LivingIndiaNewschannel/videos/2214052242032462/
ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋ ਂਬਾਅਦ ਜਦੋ ਦਲਬੀਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ। ਉੱਥੇ ਹੀ ਪਿੰਡ ਦੇ ਕੁਝ ਲੋਕਾਂ ਤੇ ਦਲਬੀਰ ਸਿੰਘ ਨੂੰ ਮਾਰਨ ਦੇ ਇਲਜ਼ਾਮ ਲੱਗੇ ਹਨ। ਫਿਲਹਾਲ ਅੱਜ ਦਲਬੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
