ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਗੋਲੀਆਂ ਨਾਲ ਭੁੰਨਿਆ ਨੌਜਵਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚੋਂ ਲਗਾਤਾਰ ਵੱਡੇ-ਵੱਡੇ ਰੂਹ ਕੰਬਾਉ ਅਪਰਾਧ ਸਾਹਮਣੇ ਆ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦੀ ਜਿੰਦਗੀ ਡਰ ’ਚ ਬਤੀਤ ਹੋ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚੋਂ ਲਗਾਤਾਰ ਵੱਡੇ-ਵੱਡੇ ਰੂਹ ਕੰਬਾਉ ਅਪਰਾਧ ਸਾਹਮਣੇ ਆ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦੀ ਜਿੰਦਗੀ ਡਰ ’ਚ ਬਤੀਤ ਹੋ ਰਹੀ ਹੈ ਕਿ ਕਿਧਰੇ ਉਹ ਵੀ ਇਹਨਾਂ ਅਪਰਾਧ ਦੇ ਸ਼ਿਕਾਰ ਨਾ ਹੋ ਜਾਣ।

youth

ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਮਜੀਠਾ ਰੋਡ ਤੋਂ ਪਿੰਡ ਪੰਡੋਰੀ ਚ ਮਨਦੀਮ ਸਿੰਘ ਨਾਂ ਦੇ ਨੌਜਵਾਨ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਦੇ ਭੁੰਨ ਦਿੱਤਾ।

youth

ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਸਵਾਰ ਹਮਲਾਵਾਰਾਂ ਨੇ 14-15 ਗੋਲੀਆਂ ਮਾਰੀਆਂ ਜਿਸ ਕਾਰਨ ਮਨਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਮਾਮਲਾ ਪੁਰਾਣੀ ਰੰਜੀਸ਼ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *