ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਨੰਦਪੁਰ ਸਾਹਿਬ ’ਚ ਇਨੋਵਾ ਗੱਡੀ ਦਾ ਕਹਿਰ ਸਾਹਮਣੇ ਆਇਆ ਹੈ। ਦਸ ਦਈਏ ਕਿ ਬਿਨ੍ਹਾਂ ਨੰਬਰ ਦੀ ਇਨੋਵਾ ਗੱਡੀ ਨੇ ਨੌਜਵਾਨ ਨੂੰ ਕੁਚਲ ਦਿੱਤਾ।
ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੌਜਵਾਨ ਨੂੰ ਕਰੀਬ ਅੱਧਾ ਕਿਲੋਮੀਟਰ ਤੱਕ ਖਿੱਚ ਕੇ ਲੈ ਗਈ ਸੀ।
ਜਿਸ ਕਾਰਨ ਨੌਜਵਾਨ ਨੇ ਆਪਣੇ ਦਮ ਤੋੜ ਦਿੱਤਾ। ਉੱਥੇ ਹੀ ਇਸ ਮਾਮਲੇ ਤੇ ਪਰਿਵਾਰਵਾਲਿਆਂ ਨੇ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

