ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ 27 ਨਵੰਬਰ ਨੂੰ ਆਪਣਾ ਨਵਾਂ ਪ੍ਰਧਾਨ ਚੁਣਿਆ ਜਾਣਾ ਹੈ। ਇਸ ਤੋਂ ਪਹਿਲਾਂ 24 ਤੇ 25 ਨਵੰਬਰ ਨੂੰ ਮੀਟਿੰਗ ਕੀਤੀ ਜਾਣੀ ਹੈ।
ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਲ ਮੰਥਨ ਕਰਨਗੇ। ਉੱਥੇ ਹੀ ਇਸ ਦੌਰਾਨ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤੋਤਾ ਸਿੰਘ ਅਤੇ ਬੀਬੀ ਜਾਗੀਰ ਕੌਰ ਵੀ ਸ਼ਾਮਿਲ ਹੋਣਗੇ।ਇਸ ਸੰਬੰਧੀ 25 ਨਵੰਬਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।

