ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮਸ਼ਹੂਰ ਸੁਖਪ੍ਰੀਤ ਬੁੱਢਾ ਨੂੰ ਦਿੱਲੀ ਦੀ ਏਅਰਪੋਰਟ ਤੋਂ ਪੰਜਾਬ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਦਸ ਦਈਏ ਕਿ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੇਰ ਰਾਤ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਦਿੱਲੀ ਏਅਰਪੋਰਟ ਪਹੁੰਚਿਆ
ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਿਰਾਸਤ ’ਚ ਲੈ ਲਿਆ। ਕਾਬਿਲੇਗੌਰ ਹੈ ਕਿ ਗੈਂਗਸਟਰ ਸੁਖਪ੍ਰੀਤ ਬੁੱਢਾ ਪੁਲਿਸ ਨੂੰ ਕਈ ਵੱਡੇ ਅਪਰਾਧਿਕ ਮਾਮਲਿਆਂ ’ਚ ਲੋੜੀਦਾਂ ਸੀ। ਪੁਲਿਸ ਨੂੰ ਗੈਗਸਟਰ ਸੁਖਪ੍ਰੀਤ 15 ਵੱਡੇ ਅਪਰਾਧਿਕ ਮਾਮਲਿਆਂ ਚ ਲੋੜੀਦਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਿਕਰ-ਏ-ਖਾਸ ਹੈ ਕਿ ਪੰਜਾਬ ਪੁਲਿਸ ਗੈਂਗਸਟਰ ਵਿੱਕੀ ਗੌਂਡਰ ਦੇ ਅਨਕਾਉਂਟਰ ਤੋਂ ਬਾਅਦ ਹੋਰਨਾਂ ਗੈਂਗਸਟਰਾਂ ਦੇ ਖਿਲਾਫ ਕਈ ਵੱਡੇ ਕਾਰਵਾਈ ਕਰਨ ਲੱਗੀ ਹੋਈ ਜਿਸ ਦੇ ਚੱਲਦੇ ਪੁਲਿਸ ਨੇ ਕਈ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਉੱਥੇ ਹੀ ਕਈ ਗੈਂਗਸਟਰਾਂ ਨੇ ਪੰਜਾਬ ਪੁਲਿਸ ਦੀ ਗੋਲੀ ਤੋਂ ਬੱਚਣ ਦੇ ਲਈ ਖੁਦ ਨੂੰ ਪੁਲਿਸ ਦੇ ਹਿਰਾਸਤ ’ਚ ਵੀ ਕੀਤਾ ਹੈ।


