ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ’ਚ ਪਿਛਲੇ ਚਾਰ ਦਿਨਾਂ ਤੋਂ ਹੜਤਾਲ ’ਤੇ ਬੈਠੇ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਦਿੱਤਾ ਹੈ।
ਦਸ ਦਈਏ ਕਿ ਪੰਜਾਬ ਸਰਕਾਰ ਅਤੇ ਕਿਸਾਨਾਂ ਦੀ ਆਪਸ ਚ ਸਹਿਮਤੀ ਬਣ ਗਈ ਹੈ। ਇਸ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਦਿੱਤਾ ਹੈ।
ਦਸ ਦਈਏ ਕਿ ਸਰਕਾਰ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਚੋਂ 4 ਕਰੋੜ ਦੀ ਰਾਸ਼ੀ ਦੇਵੇਗੀ। ਨਾਲ ਹੀ ਸਰਕਾਰ ਸ਼ੂਗਰ ਮਿੱਲ ’ਚ 15 ਜਨਵਰੀ ਤੱਕ ਬਕਾਇਆ ਰਾਸ਼ੀ ਜਾਰੀ ਕਰੇਗੀ।

