ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਅਧਿਆਪਕ ਕਰਨਗੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਅਧਿਆਪਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਸ ਦਈਏ ਕਿ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ  ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਆਪਣੀਆਂ ਮੰਗਾਂ ਨੂੰ ਲੈਕੇ ਬੇਰੁਜ਼ਗਾਰ ਅਧਿਆਪਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਸ ਦਈਏ ਕਿ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ  ਦੀ ਕੋਠੀ ਦਾ ਘਿਰਾਓ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਬੇਰੁਜ਼ਗਾਰ ਅਧਿਆਪਕ ਦੇ ਨਾਲ ਖੱਬੇਪੱਖੀ, ਕਿਸਾਨ ਤੇ ਵਿਦਿਆਰਥੀ ਜਥੇਬੰਦੀਆਂ ਵੀ ਸ਼ਾਮਿਲ ਹਣਗੀਆਂ। ਕਾਬਿਲੇਗੌਰ ਹੈ ਕਿ ਕਈ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ।

Teacher protest
File pic

ਦਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਹਨ ਕਿ ਭਰਤੀ ਪ੍ਰੀਕਿਰਿਆ ਜਲਦ ਸ਼ੁਰੂ ਕੀਤੀ ਜਾਵੇ। ਇਹਨਾਂ ਭਰਤੀ ਪ੍ਰੀਕਿਰਿਆ ’ਚ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਲਦ ਜਾਰੀ ਕੀਤਾ ਜਾਵੇ। ਉਹਨਾਂ ਦੀ ਇਹ ਵੀ ਮੰਗ ਹੈ ਕਿ ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ ‘ਚੋਂ ਰੱਖੀ ਗਈ 55 ਫੀਸਦੀ ਅੰਕਾਂ ਦੀ ਸ਼ਰਤ ਖਤਮ ਕੀਤੀ ਜਾਵੇ।

Teacher protest
File pic

ਭਰਤੀ ’ਚ ਹੁਣ ਲਾਈਆਂ ਨਵੀਆਂ ਸ਼ਰਤਾਂ ਨੂੰ ਖਤਮ ਕੀਤਾ ਜਾਵੇ। ਪ੍ਰਦਰਸ਼ਨਕਾਰੀ ਅਧਿਆਪਕ ਦਾ ਕਹਿਣਾ ਹੈ ਕਿ ਜੇਕਰ ਇਹ ਨਵੀਂਆਂ ਸ਼ਰਤਾ ਲਾਗੂ ਹੁੰਦੇ ਹਨ ਤਾਂ ਬੇਰੁਜ਼ਗਾਰ ਅਧਿਆਪਕ ਭਰਤੀ ਪ੍ਰਕਿਰਿਆ ਤੋਂ ਬਾਹਰ ਹੋ ਜਾਣਗੇ। ਜਿਸ ਕਾਰਨ ਉਹਨਾਂ ਦੀ ਮੰਗ ਹੈ ਕਿ ਐਨਸੀਟੀਈ ਦੇ ਖਿਲਾਫ ਜਾ ਕੇ ਲਾਈਆਂ ਸ਼ਰਤਾਂ ਨੂੰ ਹਟਾਇਆ ਜਾਵੇ। ਨਾਲ ਹੀ ਉਹਨਾਂ ਦੀ ਇਹ ਮੰਗ ਹੈ ਕਿ ਰੋਪੜ ਜੇਲ੍ਹ ਚ ਭੇਜੇ ਬੀ.ਐੱਡ ਦੇ ਅਧਿਆਪਕਾਂ ਨੂੰ ਬਿਨ੍ਹਾਂ ਕਿਸੇ ਸ਼ਰਤ ਤੋਂ ਰਿਹਾਅ ਕੀਤਾ ਜਾਵੇ।

Leave a Reply

Your email address will not be published. Required fields are marked *