ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮੋਟਰਾਸਾਈਕਲ ਤੇ ਕਾਰ ਦੋ ਬੱਸਾਂ ਦੇ ਵਿਚਾਲੇ ਦਬ ਜਾਣ ਕਾਰਨ ਰੂਹ ਕੰਬਾਉ ਹਾਦਸਾ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

