ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਵਾਧਾ ਹੋਇਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ, ਤੇਲ ਦੀਆਂ ਕੀਮਤਾਂ ਦੇ ਰੋਜ਼ਾਨਾ ਸੋਧ ਤੋਂ ਬਾਅਦ ਦੂਜੇ ਦਿਨ ਵੀ ਘਟੀ ਹੈ। ਦਿੱਲੀ ਮੁੰਬਈ ਅਤੇ ਕੋਲਕਤਾ ‘ਚ ਪੈਟਰੋਲ ਦੀਆਂ ਕੀਮਤਾਂ ਵਿੱਚ 10 ਪੈਸੇ ਦਾ ਵਾਧਾ ਹੋਇਆ ਹੈ, ਜਦ ਕਿ, ਚੇਨਈ ‘ਚ ਪੈਟਰੋਲ ਦੀਆਂ ਕੀਮਤਾਂ, 11 ਪੈਸੇ,ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਚੇਨਈ ‘ਚ ਡੀਜ਼ਲ ਦੀਆਂ ਕੀਮਤਾਂ 6 ਪੈਸੇ, ਦਿੱਲੀ ਅਤੇ ਮੁੰਬਈ ‘ਚ ਡੀਜ਼ਲ 7 ਪੈਸੇ ਸਸਤਾ ਹੋਇਆ ਹੈ।
ਪਿਛਲੇ ਤਿੰਨ ਦਿਨਾਂ ਤੋਂ, ਪੈਟਰੋਲ, ਡੀਜ਼ਲ ਤੋਂ 34 ਪੈਸੇ ਮਹਿੰਗਾ ਹੋਇਆ ਹੈ, ਜਦੋਂਕਿ ਡੀਜ਼ਲ ਸਿਰਫ ਦੋ ਦਿਨਾਂ ਵਿਚ 11 ਪੈਸੇ ਸਸਤਾ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈਬਸਾਈਟ ਮੁਤਾਬਿਕ, ਐਤਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 74.54 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ 77.22 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ 80.20 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਐਤਵਾਰ ਨੂੰ 77.49 ਰੁਪਏ ਪ੍ਰਤੀ ਲੀਟਰ ਪੈਟਰੋਲ ਦੀਆਂ ਕੀਮਤਾਂ ਪਹੁੰਚ ਗਈਆਂ ਹਨ।
ਇਸੇ ਤਰ੍ਹਾਂ ਚਾਰ ਮਹਾਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ – ਦਿੱਲੀ ਵਿੱਚ 65.73 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ 68.14 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ 68.94 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ 69.47 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਰੋਜ਼ਾਨਾ ਕੀਮਤ ਤੰਤਰ ਦੇ ਅਨੁਸਾਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਸ਼ਵ ਪੱਧਰ ‘ਤੇ ਕੱਚੇ ਤੇਲ ਅਤੇ ਰੁਪਿਆ-ਅਮਰੀਕੀ ਡਾਲਰ ਦੀ ਐਕਸਚੇਂਜ ਰੇਟ ‘ਤੇ ਨਿਰਭਰ ਹਨ, ਕਿਉਂਕਿ ਭਾਰਤ ਆਪਣੀ ਕੱਚੇ ਤੇਲ ਦੀ ਲਗਭਗ 80 ਪ੍ਰਤੀਸ਼ਤ ਦਰਾਮਦ ਕਰਦਾ ਹੈ।

