ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਚ ਹੁਣ ਜੰਗਲਰਾਜ ਬਣ ਗਿਆ ਹੈ ਇਹ ਕਹਿਣਾ ਬਿਲਕੁੱਲ ਵੀ ਗਲਤ ਨਹੀਂ ਹੋਵੇਗਾ ਕਿਉਂਕਿ ਆਏ ਦਿਨ ਕਤਲ ਤੇ ਵੱਡੀਆਂ ਵੱਡੀਆਂ ਵਾਰਦਾਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਾਨਸਾ ਤੋਂ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਨੌਜਵਾਨ ਦਾ ਬਹੁਤ ਹੀ ਬੇਰਹਿਮੀ ਢੰਗ ਦੇ ਨਾਲ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ’ਤੇ ਪੈਟਰੋਲ ਛਿੜਕ ਅੱਗ ਲਾ ਕੇ ਉਸਦਾ ਕਤਲ ਕੀਤਾ ਗਿਆ।
ਉੱਥੇ ਹੀ ਇਹ ਮਾਮਲਾ ਪ੍ਰੇਮ ਵਿਆਹ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇ ਭਰਾ ਨੇ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਮੌਕੇ ੇਤ ਪਹੁੰਚੀ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਨਾਲ ਹੀ ਇਸ ਮਾਮਲੇ ਦੇ ਸੰਬੰਧ ’ਚ ਕਈ ਲੋਕਾਂ ਨੂੰ ਹਿਰਾਸਤ ਚ ਲਿਆ ਹੈ।
ਖੈਰ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਜਿਸ ਚ ਗੁੰਡਾਰਾਜ ਦਿਖਾਇਆ ਗਿਆ ਹੋਵੇ। ਦਲਿਤ ਨੌਜਵਾਨ ਨੂੰ ਤੜਪਾ ਤੜਪਾ ਕੇ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਸਵਾਲ ਇਹ ਬਣਦਾ ਹੈ ਕਿ ਆਖਿਰ ਇਹ ਮਾਮਲੇ ਕਦੋਂ ਰੁਕਣਗੇ।

