Big Breaking : ਪਟਵਾਰੀਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪਟਵਾਰੀਆਂ ਸਬੰਧੀ ਵੱਡੇ ਐਲਾਨ ਕੀਤੇ ਹਨ। ਸੀਐੱਮ ਮਾਨ ਦਾ ਕਹਿਣਾ ਹੈ ਕਿ  710 ਪਟਵਾਰੀਆਂ…

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪਟਵਾਰੀਆਂ ਸਬੰਧੀ ਵੱਡੇ ਐਲਾਨ ਕੀਤੇ ਹਨ। ਸੀਐੱਮ ਮਾਨ ਦਾ ਕਹਿਣਾ ਹੈ ਕਿ  710 ਪਟਵਾਰੀਆਂ ਨੂੰ ਜਲਦ ਹੀ ਨਿਯੁਕਤੀ ਪੱਤਰ ਦੇਣ ਦੇ ਕੇ ਜੁਆਇਨਿੰਗ ਕਰਵਾਈ ਜਾਵੇਗੀ। ਅੰਡਰ ਟ੍ਰੇਨਿੰਗ 741 ਪਟਵਾਰੀਆਂ ਨੂੰ ਫੀਲਡ ‘ਚ ਲਿਆਂਦਾ ਜਾ ਰਿਹਾ ਹੈ ਜਿਨ੍ਹਾਂ ਦੀ ਸਿਰਫ਼ 2-3 ਮਹੀਨਿਆਂ ਦੀ ਟ੍ਰੇਨਿੰਗ ਬਾਕੀ ਹੈ। ਇਨ੍ਹਾਂ ਦੀ ਬਾਇਓਮੈਟ੍ਰਿਕ ਹਜ਼ਾਰੀ ਲੱਗੇਗੀ।

586 ਪਟਵਾਰੀਆਂ ਦੀ ਹੋਵੇਗੀ ਨਵੀ ਭਰਤੀ

ਉਨ੍ਹਾਂ ਕਿਹਾ ਕਿ ਇਹ ਫੈਸਲਾ ਪਟਵਾਰੀਆਂ ਦੀ 100 ਫ਼ੀਸਦ ਹਾਜ਼ਰੀ ਯਕੀਨੀ ਬਣਾਉਣ ਲਈ ਲਿਆ ਹੈ। ਇਸ ਤੋਂ ਇਲਾਵਾ 586 ਨਵੇਂ ਪਟਵਾਰੀ ਭਰਤੀ ਕੀਤੇ ਜਾਣਗੇ ਜਿਨ੍ਹਾਂ ਦੀ ਮੈਰਿਟ ਦੇ ਆਧਾਰ ‘ਤੇ ਚੋਣ ਹੋਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਹਿਸੀਲਾਂ ਤੇ ਪਟਵਾਰਖਾਨਿਆਂ ‘ਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

537 ਰਿਟਾਇਰਡ ਪਟਵਾਰੀਆਂ ਨੂੰ ਦਿੱਤਾ ਜਾਵੇਗਾ ਵਾਧੂ ਚਾਰਜ

ਸੀਐੱਮ ਮਾਨ ਦਾ ਕਹਿਣਾ ਹੈ ਕਿ 537 ਰਿਟਾਇਰਡ਼ ਪਟਵਾਰੀਆਂ ਨੂੰ ਵਾਧੂ ਚਾਰਜ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀ ਆਉਣ ਦੇਵਾਂਗੇ।

Leave a Reply

Your email address will not be published. Required fields are marked *