ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ’ਚ ਬੀਤੇ ਦਿਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਦੇ ਚੱਲਦੇ ਪੁਲਿਸ ਨੇ ਪ੍ਰਦਰਸ਼ਨਾਕਰੀਆਂ ਨੂੰ ਰੋਕਣ ਦੇ ਲਈ ਹੰਝੂ ਬੰਬ ਦਾ ਵੀ ਇਸਤੇਮਾਲ ਕੀਤਾ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ।
ਇਸ ਤੋਂ ਬਾਅਦ ਵੀ ਜਦੋ ਅਧਿਆਪਕ ਨਾ ਰੁਕੇ ਤਾਂ ਪੁਲਿਸ ਨੇ ਉਹਨਾਂ ਤੇ ਲਾਠੀਚਾਰਜ ਕਰ ਦਿੱਤਾ ਜਿਸ ਕਾਰਨ ਕਈ ਅਧਿਆਪਕ ਜਖਮੀ ਹੋ ਗਏ। ਕਾਬਿਲੇਗੌਰ ਹੈ ਕਿ ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਇਹਨਾਂ ਅਧਿਆਪਕਾਂ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ।
ਦਸ ਦਈਏ ਕਿ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਹਫਤੇ ਦੇ ਅੰਦਰ ਅੰਦਰ ਅਧਿਆਪਕਾਂ ਦੀ ਭਰਤੀ ਵਾਲੀਆਂ ਸ਼ਰਤਾਂ ਚ ਬਦਲਾਅ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਅਧਿਆਪਕ ਨੇ ਵੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ।

