ਅਕਾਲੀ ਦਲ ਦੇ ਸਾਬਕਾ ਸਰਪੰਚ ਕਤਲ ਮਾਮਲੇ ’ਤੇ ਗਰਮਾਈ ਪੰਜਾਬ ਦੀ ਸਿਆਸਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਕਤਲ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਬੀਤੇ ਦਿਨ ਬਿਕਰਮ ਮਜੀਠੀਆ ਨੇ ਇਸ ਮਾਮਲੇ ਨੂੰ ਲੈਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਕਤਲ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਬੀਤੇ ਦਿਨ ਬਿਕਰਮ ਮਜੀਠੀਆ ਨੇ ਇਸ ਮਾਮਲੇ ਨੂੰ ਲੈਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਕਈ ਸਵਾਲ ਚੁੱਕੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸੁਖਜਿੰਦਰ ਰੰਧਾਵਾ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਕੰਮ ਕਰ ਰਹੀ ਹੈ।  ਇਹਨਾਂ ਹੀ ਨਹੀਂ ਮਜੀਠੀਆ ਨੇ ਇਹ ਵੀ ਕਿਹਾ ਕਿ ਸੁਖਜਿੰਦਰ ਰੰਧਾਵਾ ਦਾ ਗੈਂਗਸਟਰਾਂ ਦੇ ਨਾਲ ਸੰਬੰਧ ਹੈ।

https://www.facebook.com/LivingIndiaNewschannel/videos/622997131841291/

 

ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਕਤਲ ਮਾਮਲੇ ’ਚ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਜਿਸ ਕਾਰਨ ਉਹਨਾਂ ਦੇ ਅਜੇ ਵੀ ਹੱਥ ਖਾਲੀ ਹੈ। ਜਿਸ ਕਾਰਨ ਹੁਣ ਅਕਾਲੀ ਦਲ SSP ਦਫਤਰ ਦੇ ਅੱਗੇ ਧਰਨਾ ਲਾਵੇਗਾ। ਨਾਲ ਹੀ ਅਕਾਲੀ ਦਲ  ਨੇ ਕਾਂਗਰਸ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਕਾਂਗਰਸ ਦੀ ਕਠਪੁਤਲੀ ਹੈ। ਸਾਬਕਾ ਸਰਪੰਚ ਦਾ ਕਤਲ ਵੀ ਕਾਂਗਰਸੀ ਮੰਤਰੀ ਦੀ ਸ਼ਹਿ ਤੇ ਕੀਤਾ ਗਿਆ ਹੈ।

 

 

Leave a Reply

Your email address will not be published. Required fields are marked *