ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਨੇੜੇ, ਰਾਏਪੁਰ ਰਾਣੀ ਬੱਸ ਸਟੈਂਡ ਸਾਹਮਣੇ ਬਿਜਲੀ ਦੀਆਂ ਤਾਰਾਂ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਡਿੱਗ ਗਈਆਂ ਪਰ ਰਾਹਤ ਦੀ ਗੱਲ ਇਹ ਹੈ ਕਿ, ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਪਹੁੰਚੀਆਂ ਹੈ।
ਮਿਲੀ ਜਾਣਕਾਰੀ ਮੁਤਾਬਿਕ ਹਾਦਸਾ ਬਿਜਲੀ ਦੇ ਖੰਭੇ ਦੇ ਸੜਕ ‘ਤੇ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਸਮੇਂ ਸਿਰ ਬਿਜਲੀ ਵਿਭਾਗ ਵਲੋਂ ਕਨੇਕਸ਼ਨ ਕੱਟ ਦਿੱਤਾ ਗਿਆ ਸੀ, ਜਿਸ ਤੋਂ ਕਈ ਲੋਕਾਂ ਦੀ ਜਾਨ ਦਾ ਖਤਰਾ ਟੱਲ ਗਿਆ।
ਇਸ ਘਟਨਾ ਤੋਂ ਬਾਅਦ ਸੜਕ ਦੇ ਦੋਵੇਂ ਪਾਸੇ ਭਾਰੀ ਜਾਮ ਲੱਗ ਗਿਆ, ਕਰੀਬ ਡੇਢ ਘੰਟੇ ਦੀ ਮਸ਼ਕਤ ਤੋਂ ਬਾਅਦ ਬਿਜਲੀ ਦੇ ਖੰਭੇ ਨੂੰ ਸੜਕ ‘ਤੇ ਹਟਾਇਆ ਗਿਆ।


