ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਸਰਪੰਚ ਕਤਲ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ DGP ਦਿਨਕਰ ਗੁਪਤਾ ਦੇ ਨਾਲ ਮੁਲਾਕਾਤ ਕੀਤੀ। ਕਾਬਿਲੇਗੌਰ ਹੈ ਕਿ ਇਸ ਮੁਲਾਕਾਤ ਤੋਂ ਬਾਅਜ ਬਿਕਰਮ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/1274747182727572/
ਦਸ ਦਈਏ ਕਿ ਬਿਕਰਮ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਫੇਸਬੁੱਕ ਰਾਹੀ ਧਮਕੀ ਦੇ ਰਿਹਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਲ੍ਹ ਤੋਂ ਉਹਨਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਜੇਲ੍ਹ ਚ ਬੈਠੇ ਗੈਂਗਸਟਰ ਆਰਾਮ ਨਾਲ ਆਪਣਾ ਨੈੱਟਵਰਕ ਚਲਾ ਰਹੇ ਹਨ। ਇਹਨਾਂ ਗੈਂਗਸਟਰਾਂ ਦੇ ਮੰਤਰੀ ਦੇ ਨਾਲ ਸੰਬੰਧ ਹੈ। ਜਿਸ ਤੇ ਉਹਨਾਂ ਨੇ ਸੁਖਜਿੰਦਰ ਰੰਧਾਵਾ ਤੇ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
