ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਉੱਤਰੀ ਭਾਰਤ ਚ ਮੌਸਮ ਨੇ ਆਪਣਾ ਮਿਜ਼ਾ਼ਜ ਬਦਲਿਆ ਹੈ। ਦਸ ਦਈਏ ਕਿ ਕਈ ਇਲਾਕੇ ਚ ਭਾਰੀ ਮੀਂਹ ਪਿਆ ਹੈ। ਜਿਸ ਕਾਰਨ ਠੰਡ ਵਧ ਗਈ ਹੈ।
ਇਸ ਤੋਂ ਇਲਾਵਾ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲੀ ਹੈ। ਉੱਥੇ ਹੀ ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਮੀਂਹ ਦੇ ਕਾਰਨ ਇੱਥੇ ਦੇ ਤਾਪਮਾਨ ਚ ਕਾਫੀ ਗਿਰਾਵਟ ਆਈ ਹੈ। ਮੌਸਮ ਵਿਭਾਗ ਨੇ ਵੀ ਆਉਣ ਵਾਲੇ 24 ਘੰਟਿਆਂ ਦੀ ਚਿਤਾਵਨੀ ਦਿੱਤੀ ਹੈ।

