ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਨੇ ਫਾਇਰਿੰਗ ਕਰਨ ਦੇ ਮਾਮਲੇ ਚ ਆਪਣੇ ਬਿਆਨ ਪੁਲਿਸ ਕੋਲ ਦਰਜ ਕਰਵਾਏ ਹਨ। ਦਸ ਦਈਏ ਕਿ ਐਲੀ ਮਾਂਗਟ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਕਿਹਾ ਕਿ ਜੋ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਉਹ ਸਿਰਫ ਸ਼ੂਟਿੰਗ ਦਾ ਹਿੱਸਾ ਸੀ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਵੀਡੀਓ ਨੂੰ ਗਲਤ ਤਰੀਕੇ ਨਾਲ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੇਸ਼ ਕੀਤੀ ਗਈ ਹੈ।ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਤੇ ਐਲੀ ਮਾਂਗਟ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਚ ਉਹ ਹਵਾਈ ਫਾਇਰਿੰਗ ਕਰਦੇ ਹੋਏ ਨਜ਼ਰ ਆ ਰਹੇ ਸੀ।

