ਸਾਢੇ 4 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਤਸਕਰ ਦੇ ਪਾਕਿਸਤਾਨ ਨਾਲ ਵੀ ਜੁੜੇ ਨੇ ਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ’ਚ ਸੀਆਈਏ ਸਟਾਫ ਨੂੰ ਵੱਡੀ ਸਫਲਤਾ ਉਸ ਵੇਲੇ ਹਾਸਿਲ ਹੋਈ ਜਦੋ ਉਹਨਾਂ ਨੇ ਸਾਢੇ 4 ਕਿੱਲੋ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ’ਚ ਸੀਆਈਏ ਸਟਾਫ ਨੂੰ ਵੱਡੀ ਸਫਲਤਾ ਉਸ ਵੇਲੇ ਹਾਸਿਲ ਹੋਈ ਜਦੋ ਉਹਨਾਂ ਨੇ ਸਾਢੇ 4 ਕਿੱਲੋ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ ਸੀਆਈਏ ਸਟਾਫ ਨੇ ਬਾਰਡਰ ਕੋਲੋਂ ਹੈਰੋਇਨ ਬਰਾਮਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸੀਆਈਏ ਸਟਾਫ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

Drug

ਜਿਸ ਕੋਲੋਂ ਰਿਵਾਲਵਰ ਵੀ ਬਰਾਮਦ ਹੋਈ ਹੈ ਤੇ ਨਾਲ ਗ੍ਰਿਫਤਾਰ ਕੀਤੇ ਗਏ ਤਸਕਰ ਦੇ ਸੰਬੰਧ ਪਾਕਿਸਤਾਨ ਨਾਲ ਵੀ ਦੱਸੇ ਜਾ ਰਹੇ ਹਨ। ਫਿਲਹਾਲ ਨਸ਼ਾ ਤਸਕਰ ਨੂੰ ਕੋਰਟ ਚ ਪੇਸ਼ ਕੀਤਾ ਜਿਸ ਤੋਂ ਬਾਅਦ ਪੁਲਿਸ ਨੂੰ ਨਸ਼ਾ ਤਸਕਰ ਦਾ ਰਿਮਾਂਡ ਦਿੱਤਾ ਗਿਆ ਹੈ। ਜਿਸ ਤੇ ਕਿਹਾ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਇਸ ਨਸ਼ਾ ਤਸਕਰ ਤੋਂ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

Leave a Reply

Your email address will not be published. Required fields are marked *