ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ’ਚ ਬਲਾਚੌਰ ਤੇ ਰੋਪੜ ਹਾਈਵੇ ਤੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ ਜਦੋ ਇਕ 15 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਲਾਈਟਾਂ ਪਾਰ ਕਰਦੇ ਸਮੇਂ ਇਹ ਭਿਆਨਕ ਹਾਦਸਾ ਵਾਪਰਿਆ।
ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਕਾਰ ਦੇ ਚੀਥੜੇ ਉੱਡ ਗਏ। ਨਾਲ ਹੀ ਇਕ ਦੀ ਮੌਤ ਹੋ ਗਈ ਜਦਕਿ ਦੋ ਲੋਕ ਜ਼ਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



