ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 6 ਦਿਨੀ ਪਹਿਲਾਂ ਵਿਆਹ ਦੇ ਬੰਧਨ ‘ਚ ਬੰਨੀ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਵਿਧਾਇਕ ਅਦਿਤੀ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਪਿੱਛੇ ਹੱਥ ਕਾਂਗਰਸ ਵਿਧਾਇਕ ਦਲ ਦੀ ਨੇਤਾ ਅਨੁਰਾਧਾ ਮਿਸ਼ਰਾ ਦਾ ਹੈ, ਜਿਨ੍ਹਾਂ ਨੇ ਅਦਿਤੀ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕਰਨ ਲਈ ਵਿਧਾਨ ਸਭਾ ਸਪੀਕਰ ਨੂੰ ਬੇਨਤੀ ਕੀਤੀ ਸੀ।
ਅਸਲ ਗੱਲ ਇਹ ਹੈ ਕਿ, 2 ਅਕਤੂਬਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਅਦਿਤੀ ਸਿੰਘ ਨੇ ਹਿੱਸਾ ਲਿਆ ਸੀ, ਜੱਦ ਕਿ ਇਨ੍ਹਾਂ ਨੂੰ ਹਿੱਸਾ ਲੈਣ ਲਈ ਮਨਾਂ ਕੀਤਾ ਗਿਆ ਸੀ। ਇਸ ਦੇ ਬਾਵਜੂਦ ਅਦਿਤੀ ਸਿੰਘ ਸੈਸ਼ਨ ਦਾ ਹਿੱਸਾ ਬਣੀ ਅਤੇ ਇਨ੍ਹਾਂ ਪ੍ਰਦੇਸ਼ ਕਮੇਟੀ ਤੋਂ ਮਿਲੇ ਨੋਟਿਸ ਦਾ ਜਵਾਬ ਵੀ ਨਹੀਂ ਦਿੱਤਾ। ਇਸ ਕਾਰਨ ਅਦਿਤੀ ਸਿੰਘ ਨੂੰ ਦੂਜੀ ਵਾਰ ਨੋਟਿਸ ਭੇਜਿਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ, ਪਾਰਟੀ ਕਿਸੇ ਵੀ ਤਰ੍ਹਾਂ ਦੇ ਦਬਾਅ ਦੀ ਰਾਜਨੀਤੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਉਸ ਲਈ ਅਨੁਸ਼ਾਸਨ ਸਭ ਤੋਂ ਵੱਡੀ ਗੱਲ ਹੈ। ਦੱਸਿਆ ਜਾ ਰਿਹਾ ਹੈ ਕਿ, ਅਦਿਤੀ ਸਿੰਘ ਨੇ 2 ਅਕਤੂਬਰ ਦੇ ਵਿਸ਼ੇਸ਼ ਸੈਸ਼ਨ ਉਪਰੰਤ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕਰ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ।
ਦਸੱਣਯੋਗ ਗੱਲ ਹੈ ਕਿ, 2 ਅਕਤੂਬਰ ਤੋਂ ਬਾਅਦ ਵਿਧਾਇਕਾ ਅਦਿਤੀ ਸਿੰਘ ਨੇ 16 ਅਕਤੂਬਰ ਨੂੰ ਵੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕੀਤੀ ਸੀ, ਜਿਸਦੀ ਕਾਫੀ ਸਿਆਸੀ ਅਫਵਾਹਵਾਂ ਵੀ ਉਡਿਆਂ ਸਨ। ਤੁਹਾਨੂੰ ਦੱਸ ਦਈਏ ਹਫਤੇ ਪਹਿਲਾਂ ਹੀ ਵਿਧਾਇਕਾ ਅਦਿਤੀ ਸਿੰਘ ਨੇ ਪੰਜਾਬ ਦੇ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨਾਲ ਵਿਆਹ ਕਰਵਾਇਆ ਹੈ।


