ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ’ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਮਾਮਲਾ ਚੁੱਕਿਆ ਗਿਆ। ਦਸ ਦਈਏ ਕਿ ਕਾਂਗਰਸੀ ਐੱਮਪੀ ਰਵਨੀਤ ਬਿੱਟੂ ਨੇ ਇਹ ਮਾਮਲਾ ਚੁੱਕਿਆ। ਉਹਨਾਂ ਨੇ ਕਿਹਾ ਕਿ ਆਖਿਰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਕਿਉਂ ਮੁਆਫ ਕੀਤਾ ਗਿਆ।
ਜਿਸ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਟੂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ ਨੇ ਵੀ ਬਲਵੰਤ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਮੀਡੀਆ ਦੀਆਂ ਰਿਪੋਰਟਾਂ ਤੇ ਨਾ ਜਾਣ। ਕਾਬਿਲੇਗੌਰ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਵੱਲੋਂ ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਦੀ ਸਜ਼ਾ ਚ ਤਬਦੀਲ ਕਰ ਦਿੱਤਾ ਗਿਆ ਸੀ।

