ਨੌਜਵਾਨੋਂ ਕਰਲੋਂ ਤਿਆਰੀਆਂ ਕਿਉਂਕਿ ਕੈਪਟਨ ਸਰਕਾਰ ਦੇਣ ਜਾ ਰਹੀ ਹੈ ਇਸ ਵਿਭਾਗ ’ਚ ਨੌਕਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ ਇਸ ਦੌਰਾਨ ਕਈ ਅਹਿਮ ਮਾਮਲਿਆਂ ਤੇ ਚਰਚਾ ਕੀਤੀ ਗਈ। ਨਾਲ ਹੀ ਕਈ ਫੈਸਲਿਆਂ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ ਇਸ ਦੌਰਾਨ ਕਈ ਅਹਿਮ ਮਾਮਲਿਆਂ ਤੇ ਚਰਚਾ ਕੀਤੀ ਗਈ। ਨਾਲ ਹੀ ਕਈ ਫੈਸਲਿਆਂ ਤੇ ਮੋਹਰ ਵੀ ਲੱਗੀ। ਉੱਥੇ ਹੀ ਪੰਜਾਬ ਸਰਕਾਰ ਨੇ 1 ਹਜ਼ਾਰ 90 ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਇਹ ਸੁਨਹਿਰਾ ਮੌਕਾ ਮਿਲਣ ਜਾ ਰਿਹਾ ਹੈ।

ਉੱਥੇ ਹੀ ਪੰਜਾਬ ਸਰਕਾਰ ਮਾਲ ਵਿਭਾਗ ਦੀ ਕਾਰਜਪ੍ਰਣਾਲੀ ’ਚ ਹੋਰ ਵਾਧਾ ਲਿਆਉਣਾ ਚਾਹੁੰਦੀ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਸੂਬਾ ਪ੍ਰਸਾਸ਼ਨ ਲਈ ਮਾਲ ਵਿਭਾਗ ਇਕ ਅਹਿਮ ਹਿੱਸਾ ਹੋਣ ਦੇ ਕਾਰਨ ਹੀ ਲਿਆ ਗਿਆ ਹੈ। ਸੂਬੇ ਚ ਪਟਵਾਰੀ ਦਾ ਮੁੱਖ ਕੰਮ ਜ਼ਮੀਨੀ ਰਿਕਾਰਡ ਨੂੰ ਇਕੱਠਾ ਕਰਨ, ਸਾਂਭ ਸੰਭਾਲ ਅਤੇ ਅਪਡੇਟ ਕਰਨਾ ਹੁੰਦਾ ਹੈ। ਇਸ ਤੋਂ ਇਲਾਵਾ ਮੀਟਿੰਗ ਚ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

 

Leave a Reply

Your email address will not be published. Required fields are marked *