ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਲਾਪਤਾ ਬੱਚੇ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਦਸ ਦਈਏ ਕਿ ਪੁਲਿਸ ਨੂੰ ਲਾਪਤਾ ਹੋਏ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਲਾਪਤਾ ਬੱਚੇ ਦੀ ਲਾਸ਼ ਸਕੂਲ ਚੋਂ ਬਰਾਮਦ ਹੋਈ ਹੈ।
ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਬੱਚੇ ਦਾ ਬੇਰਹਿਮੀ ਦੇ ਨਾਲ ਕਤਲ ਕਰਕੇ ਮਿੱਟੀ ਦੇ ਢੇਰ ‘ਚ ਦਬਾਇਆ ਗਿਆ ਸੀ। ਕਾਬਿਲੇਗੌਰ ਹੈ ਕਿ ਰਾਜਾ ਮਸੀਹ ਪਿਛਲੇ ਦੋ ਦਿਨ ਤੋਂ ਲਾਪਤਾ ਸੀ ਜਿਸਦੀ ਪੁਲਿਸ ਨੂੰ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਨੂੰ ਸ਼ੁਰੂ ਕਰ ਦਿੱਤੀ ਹੈ।

