ਲੁਧਿਆਣਾ : ਪੰਜਾਬ ’ਚ ਅਗਸਤ ਵਿਚ ਹਰ ਦੂਜੇ ਦਿਨ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ ਵਿਚ ਭਾਰੀ ਮੀਂਹ ਜਾਂ ਬੂੰਦਾਬਾਂਦੀ ਹੋ ਰਹੀ ਸੀ ਪਰ ਸਤੰਬਰ ਦਾ ਪਹਿਲਾ ਹਫ਼ਤਾ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ।
ਸਤੰਬਰ ਦੇ ਮਹੀਨੇ ਵਿੱਚ ਮੀਂਹ ਦੀ ਸੰਭਾਵਨਾ ਨਹੀਂ
ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੱਠ ਸਤੰਬਰ ਤੱਕ ਪੰਜਾਬ ਵਿਚ ਮੀਂਹ ਦੀ ਸੰਭਾਵਨਾ ਨਹੀਂ ਹੈ। ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਵਿਚਾਲੇ ਰਹਿ ਸਕਦਾ ਹੈ। ਹਾਲਾਂਕਿ ਹੁਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ। ਨੌਂ ਸਤੰਬਰ ਤੋਂ ਬਾਅਦ ਮੌਸਮ ਬਦਲ ਸਕਦਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਹਿਮਾਚਲ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵੀ ਰਹੇਗਾ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਵੀ ਮੌਸਮ ਸਾਫ਼ ਰਿਹਾ।
ਦੇਸ਼ ਦੀ ਵੱਖ-ਵੱਖ ਸੂਬਿਆ ਦੇ ਮੌਸਮ ਦੀ ਅਪਡੇਟ
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਕੁਝ ਦਿਨਾਂ ਦੌਰਾਨ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਰਾਜਸਥਾਨ ਵਿਚ 8 ਸਤੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਸੀ ਮੌਸਮ ਵਿਭਾਗ ਨੇ ਐਤਵਾਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।



