ਦਿੱਲੀ ਫੈਕਟਰੀ ‘ਚ ਅੱਗ ਲੱਗਣ ਕਾਰਨ 43 ਦੀ ਮੌਤ, ਕਈ ਜ਼ਖਮੀ !ਜਾਣੋ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਰਾਜਧਾਨੀ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਐਤਵਾਰ ਸਵੇਰੇ ਇਕ ਪੰਜ ਮੰਜ਼ਿਲਾ ਗੱਤੇ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਘੱਟੋ ਘੱਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਰਾਜਧਾਨੀ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਐਤਵਾਰ ਸਵੇਰੇ ਇਕ ਪੰਜ ਮੰਜ਼ਿਲਾ ਗੱਤੇ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਘੱਟੋ ਘੱਟ 43 ਲੋਕ ਮਾਰੇ ਗਏ ਅਤੇ ਦਰਜਨਾਂ ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ।  ਬਚਾਅ ਕਾਰਜ ਜਾਰੀ ਹਨ।

ਡਿਪਟੀ ਕਮਿਸ਼ਨਰ, (ਉੱਤਰ), ਮੋਨਿਕਾ ਭਾਰਦਵਾਜ ਨੇ ਪੁਸ਼ਟੀ ਕੀਤੀ ਕਿ, ਬਚਾਅ ਕੀਤੇ ਗਏ ਅਤੇ ਹਸਪਤਾਲ ਪਹੁੰਚੇ ਲੋਕਾਂ ਵਿਚੋਂ ਘੱਟੋ ਘੱਟ 32 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ, ਅੱਗ ਸਵੇਰੇ 5 ਵਜੇ ਪੰਜ ਮੰਜ਼ਿਲਾ ਇਮਾਰਤ ਵਿੱਚ ਲੱਗੀ, ਜਿੱਥੇ 60-70 ਲੋਕ ਸੁੱਤੇ ਪਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਠੇਕੇਦਾਰ ਮਜ਼ਦੂਰ ਅਤੇ ਫੈਕਟਰੀ ਕਰਮਚਾਰੀ ਸਨ।

ਅਤੁਲ ਗਰਗ ਨੇ ਦੱਸਿਆ ਕਿ, ਅੱਗ ਬਹੁਤ ਭਿਆਨਕ ਲੱਗੀ ਸੀ ਅਤੇ ਅਸੀਂ ਅੱਗ ਬੁਝਾਉਣ ਦੇ 50 ਤੋਂ ਵੱਧ ਟੈਂਡਰ ਲਗਾਏ ਹਨ। ਸਵੇਰੇ 10:30 ਵਜੇ ਤੱਕ ਅਸੀਂ ਘੱਟੋ ਘੱਟ 56 ਲੋਕਾਂ ਨੂੰ ਹਸਪਤਾਲ ਭੇਜਿਆ ਸੀ। ਉਹ ਸਾਰੇ ਧੂੰਏਂ ਕਾਰਨ ਬੇਹੋਸ਼ ਹੋ ਗਏ ਸਨ।  ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਲੋਂ ਕਈ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਅੱਗ ਬੁਝਾਉ ਸੇਵਾਵਾਂ ਦੇ ਡਾਇਰੈਕਟਰ ਨੇ ਇਹ ਵੀ ਕਿਹਾ ਕਿ, ਉਨ੍ਹਾਂ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। “ਇਮਾਰਤ ਵਿਚ ਅੱਗ ਬੁਝਾਉ ਯੰਤਰ ਬਚਾਅ ਕਾਰਜ ‘ਚ ਲੱਗੇ ਹੋਏ ਹਨ ਪਰ ਇਹ ਜਾਂਚ ਦਾ ਵਿਸ਼ਾ ਹੈ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਅਧਾਰ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *