ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜਿਲਕਾ ਚ ਬੀਐੱਸਐਫ ਅਬੋਹਰ ਸੈਕਟਰ ਨੇ ਫਾਜਿਲਕਾ ਦੇ ਪਿੰਡ ਤੇਜ਼ਾ ਰਹੇਲਾ ’ਚ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐੱਸਐੱਫ ਦੇ ਜਵਾਨਾਂ ਨੇ ਵਿਅਕਤੀ ਨੂੰ ਹੈਰੋਇਨ ਦੇ 2 ਪੈਕੇਟ ਨਾਲ ਕਾਬੂ ਕੀਤਾ ਹੈ।
ਉੱਥੇ ਹੀ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਚ ਕੀਮਤ 10 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

