ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਸੈਕਸ ਰੈਕੇਟ ਦਾ ਪਰਦਾਫਾਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੜਕੀਆਂ ਤੋਂ ਜਬਰਨ ਦੇਹ ਵਪਾਰ ਕਰਵਾਇਆ ਜਾਂਦਾ ਸੀ।
ਦਸ ਦਈਏ ਕਿ ਪੁਲਿਸ ਨੇ ਛਾਪੇਮਾਰੀ ਕਰਨ ਲੜਕੀਆਂ ਨੂੰ ਇਸ ਦਲਦਲ ਤੋਂ ਰਿਹਾਅ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਕ ਸਾਲ ਤੋਂ ਕੁੜੀਆਂ ਨੂੰ ਕੈਦ ਚ ਰੱਖਿਆ ਹੋਇਆ ਸੀ। ਫਿਲਹਾਲ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



