ਬਾਬਾ ਨਾਨਕ ਨਾਲ ਸੰਬਧਿਤ ਮੰਗੂ ਮੱਠ ਢਹਿ-ਢੇਰੀ, CM ਕੈਪਟਨ ਨੇ ਉਡੀਸ਼ਾ CM ਨੂੰ ਕੀਤੀ ਇਹ ਅਪੀਲ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਜੀ ਦਾ ਜਿੱਥੇ ਦੇਸ਼ਾਂ ਵਿਦੇਸ਼ਾਂ ’ਚ 550ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ। ਉੱਥੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਜੀ ਦਾ ਜਿੱਥੇ ਦੇਸ਼ਾਂ ਵਿਦੇਸ਼ਾਂ ’ਚ 550ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ। ਉੱਥੇ ਹੀ ਦੂਜੇ ਪਾਸੇ ਉਡੀਸ਼ਾ ਚ ਬਾਬੇ ਨਾਨਕ ਦੇ ਨਾਲ ਸੰਬਧਿਤ ਮੰਗੂ ਮੱਠ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਦਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਿਤ ਇਹ ਮੰਗੂ ਮੱਠ 450 ਸਾਲ ਪੁਰਾਣਾ ਹੈ। ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

 Mangu Math

ਇਸ ਮੰਗੂ ਮੱਠ ਦੇ ਢਹਿ ਜਾਣ ਦੇ ਕਾਰਨ ਸਿੱਖਾਂ ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਇਸ ਮਾਮਲੇ ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਮੰਗੂ ਮੱਠ ਬਾਰੇ ਸੁਣ ਕੇ ਬਹੁਤ ਹੀ ਵੱਡਾ ਧੱਕਾ ਲੱਗਿਆ ਹੈ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਹੈ ਜਿਸ ਕਾਰਨ ਉਹਨਾਂ ਦੀ ਵਿਰਾਸਤ ਨੂੰ ਸਾਂਭਣਾ ਚਾਹੀਦਾ ਹੈ। ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਉਡੀਸਾ ਦੇ ਮੁੱਖ ਮੰਤਰੀ ਤੋਂ ਦਖਲ ਦੇਣ ਦੀ ਅਪੀਲ ਕੀਤੀ ਹੈ। ਕਾਬਿਲੇਗੌਰ ਹੈ ਕਿ ਇਸ ਮੰਗੂ ਮੱਠ ਨੂੰ ਨਾ ਢਾਉਣ ਲਈ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ।

 

Leave a Reply

Your email address will not be published. Required fields are marked *