ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਕੋਟਕਪੂਰਾ ਰੋਡ ਤੇ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ
ਜਿਸ ਕਾਰਨ ਇਸ ਭਿਆਨਕ ਹਾਦਸੇ ਚ ਤਿੰਨ ਲੋਕ ਜਖਮੀ ਹੋ ਗਏ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।
ਜਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਇਸ ਹਾਦਸੇ ਤੋੰ ਬਾਅਦ ਟਰੱਕ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

