ਅੰਤਰਰਾਸ਼ਟਰੀ ਕਬੱਡੀ ਕੱਪ ਦਾ ਚੈਂਪੀਅਨ ਬਣਿਆ ਭਾਰਤ ! ਜਾਣੋ ਪੂਰੀ ਖਬਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੰਗਲਵਾਰ ਨੂੰ, ਭਾਰਤ ਨੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੋਏ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ -2017 ਦੇ ਫਾਈਨਲ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੰਗਲਵਾਰ ਨੂੰ, ਭਾਰਤ ਨੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੋਏ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ -2017 ਦੇ ਫਾਈਨਲ ਵਿੱਚ ਕੈਨੇਡਾ ਨੂੰ ਹਰਾ ਕੇ ਜਿੱਤ ਦਾ ਝੰਡਾ ਲਹਿਰਾਇਆ ਹੈ। ਇਸੇ ਨਾਲ ਭਾਰਤੀ ਟੀਮ ਨੂੰ ਸੋਨੇ ਦਾ ਤਮਗਾ ਅਤੇ 25 ਲੱਖ ਰੁਪਏ ਦੇ ਇਨਾਮ ਨਾਲ ਸਨਮਾਨਤ ਕਰ ਮਾਣ ਬਖ਼ਸ਼ਿਆ ਗਿਆ। ਮੁਕਾਬਲੇ ‘ਚ ਭਾਰਤ ਨੇ 64 ਅਤੇ ਕਨੇਡਾ ਨੇ 19 ਅੰਕ ਹਾਸਲ ਕੀਤੇ। 

ਇੱਕ ਖਾਸ ਗੱਲ ਦੱਸ ਦਈਏ ਮੰਗਲਵਾਰ ਨੂੰ ਹੋਏ ਫਾਈਨਲ ਮੈਚ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦਾ ਸਨਮਾਨ ਕਰਨ ਲਈ ਪਹੁੰਚਣਾ ਸੀ, ਪਰ ਕੈਪਟਨ ਦੀ ਗੈਰ ਹਾਜ਼ਰੀ ਵਿੱਚ ਪਹੁੰਚਣ ‘ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰ ਖਿਡਾਰੀਆਂ ਨੂੰ ਇਨਾਮ ਵੰਡੇ।

ਮੰਗਲਵਾਰ ਨੂੰ ਹੋਏ ਮੈਚ ਵਿੱਚ, ਕੈਨੇਡਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ 15 ਲੱਖ ਦਾ ਇਨਾਮ ਜਿੱਤਿਆ। ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੈਚ ਵਿੱਚ ਅਮਰੀਕਾ ਨੇ ਇੰਗਲੈਂਡ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਅਮਰੀਕਾ ਨੇ 42 ਅੰਕ ਪ੍ਰਾਪਤ ਕੀਤੇ ਅਤੇ ਇੰਗਲੈਂਡ ਨੇ 35 ਅੰਕ ਪ੍ਰਾਪਤ ਕੀਤੇ। ਅਮਰੀਕਾ ਦੀ ਟੀਮ ਨੂੰ 10 ਲੱਖ ਦਾ ਇਨਾਮ ਮਿਲਿਆ। ਮੈਚ ਦੌਰਾਨ ਪੰਜਾਬੀ ਗਾਇਕਾ ਗੁਰਲੇਜ ਅਖਤਰ ਅਤੇ ਜਸਬੀਰ ਜੱਸੀ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਐਂਕਰ ਸਤਵਿੰਦਰ ਸੱਤੀ ਨੇ ਸਟੇਜ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ।

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ ਅਤੇ ਖੇਡਾਂ ਨੂੰ ਅਪਨਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਦੇ ਵਿਕਾਸ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *